Amritsar News: ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਸੇਵਕ ਸਿੰਘ ਉਰਫ ਸੇਵਕ ਵਾਸੀ ਪਿੰਡ ਘਰਿਆਲਾ, ਤਰਨਤਾਰਨ ਅਤੇ ਬਲਜੀਤ ਸਿੰਘ ਵਾਸੀ ਗੁਰੂ ਨਾਨਕਪੁਰਾ, ਅੰਮ੍ਰਿਤਸਰ ਵਜੋਂ ਹੋਈ ਹੈ।
Amritsar News: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਜੁੜੇ ਦੋ ਡਰੱਗ ਸਪਲਾਈ ਮਾਡਿਊਲਾਂ ਦੇ ਦੋ ਮੁੱਖ ਸੰਚਾਲਕਾਂ ਨੂੰ 2.
815 ਕਿਲੋਗ੍ਰਾਮ ਮੈਥੈਂਫੇਟਾਮਾਈਨ ਸਮੇਤ ਗ੍ਰਿਫ਼ਤਾਰ ਕਰਕੇ ਇਹਨਾਂ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਸੇਵਕ ਸਿੰਘ ਉਰਫ ਸੇਵਕ ਵਾਸੀ ਪਿੰਡ ਘਰਿਆਲਾ, ਤਰਨਤਾਰਨ ਅਤੇ ਬਲਜੀਤ ਸਿੰਘ ਵਾਸੀ ਗੁਰੂ ਨਾਨਕਪੁਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਸ਼ੀ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਅਤੇ ਡਿਲੀਵਰ ਕਰਨ ਲਈ ਵਰਚੁਅਲ ਨੰਬਰਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਹ ਅਕਸਰ ਸ਼ੱਕ ਤੋਂ ਬਚਣ ਲਈ ਧਾਰਮਿਕ ਸਥਾਨਾਂ ਦੇ ਨੇੜੇ ਡਿਲੀਵਰੀ ਪੁਆਇੰਟਾਂ ਦੀ ਚੋਣ ਕਰਦੇ ਸਨ। ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿੱਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਹਨਾਂ ਆਪਰੇਸ਼ਨਾਂ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ, ਪੁਲਿਸ ਨੇ ਖਾਸ ਖੁਫੀਆ ਜਾਣਕਾਰੀ ਦੇ ਆਧਾਰ ਤੇ ਅੰਮ੍ਰਿਤਸਰ ਦੀ ਦਾਣਾ ਮੰਡੀ ਨੇੜੇ ਇੱਕ ਨਾਕਾ ਲਗਾਇਆ ਅਤੇ ਦੋਸ਼ੀ ਗੁਰਸੇਵਕ ਸਿੰਘ ਉਰਫ ਸੇਵਕ ਨੂੰ 40 ਗ੍ਰਾਮ ਮੈਥੈਂਫੇਟਾਮਾਈਨ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਦੇ ਖੁਲਾਸੇ ਦੇ ਆਧਾਰ ਤੇ, ਇੱਕ ਫਾਲੋ-ਅੱਪ ਆਪ੍ਰੇਸ਼ਨ ਚਲਾਇਆ ਗਿਆ ਜਿਸ ਦੇ ਨਤੀਜੇ ਵਜੋਂ ਹੋਰ 1.96 ਕਿਲੋਗ੍ਰਾਮ ਆਈਸੀਈ ਡਰੱਗ ਬਰਾਮਦ ਕੀਤੀ ਗਈ। ਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਗੁਰਸੇਵਕ, ਜੋ ਕਿ ਸਰਹੱਦੀ ਖੇਤਰ ਦਾ ਵਸਨੀਕ ਹੈ, ਵਰਚੁਅਲ ਸੰਚਾਰ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰ ਦੇ ਲਗਾਤਾਰ ਸੰਪਰਕ ਵਿੱਚ ਸੀ ਅਤੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ ਮੁਤਾਬਕ ਖੁਦ ਖੇਪਾਂ ਪ੍ਰਾਪਤ ਅਤੇ ਡਿਲੀਵਰ ਕਰਦਾ ਸੀ। ਦੂਜੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਹ ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਰਿਆਨ ਇੰਟਰਨੈਸ਼ਨਲ ਸਕੂਲ ਨੇੜੇ ਵੱਲਾ ਬਾਈਪਾਸ ਰੋਡ ਤੇ ਨਾਕਾ ਲਗਾਇਆ ਅਤੇ ਸ਼ੱਕੀ ਬਲਜੀਤ ਸਿੰਘ ਨੂੰ 45 ਗ੍ਰਾਮ ਆਈਸੀਈ ਡਰੱਗ ਸਮੇਤ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਦੋਸ਼ੀ ਦੇ ਖੁਲਾਸੇ ਦੇ ਆਧਾਰ ਤੇ ਹੋਰ 770 ਗ੍ਰਾਮ ਆਈਸੀਈ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਸਥਿਤ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੰਜਾਬ ਤੇ ਪਾਕਿਸਤਾਨ-ਅਧਾਰਤ ਨੈੱਟਵਰਕਾਂ ਦਰਮਿਆਨ ਚਲ ਰਹੀ ਮੁਕੰਮਲ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧੀ, ਐਫਆਈਆਰ ਨੰਬਰ 306 ਮਿਤੀ 06-11-2025 ਨੂੰ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਧੀਨ ਅਤੇ ਐਫਆਈਆਰ ਨੰਬਰ 240 ਮਿਤੀ 27-10-2025 ਨੂੰ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 21 ਅਧੀਨ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।
Drug Supply Modules Punjabi News
United States Latest News, United States Headlines
Similar News:You can also read news stories similar to this one that we have collected from other news sources.
राहुल गांधी पंजाब पहुंचे: अमृतसर एयरपोर्ट से अजनाला रवाना, बाढ़ पीड़ितों से मिलेंगे; गुरदासपुर-पठानकोट भी जाए...Congress Leader Rahul Gandhi Punjab Flood Affected Visit Live Update. Follow Amritsar Gurdaspur Pathankot Rainfall Flood Latest News And Updates On Dainik Bhaskar.
Read more »
ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 8 ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰAmritsar News: ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹੇਸ਼ ਉਰਫ਼ ਆਸ਼ੂ ਮਸੀਹ ਅਤੇ ਅੰਗਰੇਜ ਸਿੰਘ ਦੋਵੇਂ ਵਾਸੀ ਪਿੰਡ ਮਾੜੀ ਮੇਘਾ, ਤਰਨ ਤਾਰਨ ਅਤੇ ਅਰਸ਼ਦੀਪ ਸਿੰਘ ਵਾਸੀ ਭਿਖੀਵਿੰਡ, ਤਰਨਤਾਰਨ ਵਜੋਂ ਹੋਈ ਹੈ।
Read more »
Amritsar News: ड्रग तस्कर रंजित सिंह की संपत्ति हुई ध्वस्त, परिवार के लोग भी हैं संलिप्तAmritsar News: ड्रग तस्कर रंजित सिंह की संपत्ति हुई ध्वस्त, परिवार के लोग भी हैं संलिप्त
Read more »
इस कंपनी को खरीदने के लिए Google ने टेबल पर रख दिए थे ₹2 लाख करोड़, मालिक ने कहा- नहीं बेचना, अब पलटी किस्मतगूगल (Google) अब उस साइबरसिक्योरिटी कंपनी को खरीदने के बेहद करीब है, जिसने कभी इसके ऑफर को ठुकरा दिया था. रिपोर्ट्स के मुताबिक, अमेरिकी डिपार्टमेंट ऑफ जस्टिस ने Google की $32 बिलियन (करीब ₹2.8 लाख करोड़) की डील को मंजूरी दे दी है.
Read more »
फिलीपींस ने पहली बार दुनिया को दिखाई भारतीय ब्रह्मोस मिसाइल की ताकत, चीन के द्वीप तक कर सकेगी मार, ड्रैगन की बढ़ी टेंशनफिलीपींस ने 2022 में भारत से 375 मिलियन डॉलर (करीह3,000 करोड़ रुपए) का सौदा किया। इसमें तीन ब्रह्मोस बैटरी शामिल हैं। प्रत्येक बैटरी में 290 किलोमीटर रेंज और मैक 2.8 की रफ्तार वाली मिसाइलें हैं।
Read more »
