Saheed Bhagat Singh Birthday: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ।
Saheed Bhagat Singh Birthday : ਸੀਐਮ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਦਿੱਤੀਆਂ ਵਧਾਈਆਂ; ਕੁਰਬਾਨੀ ਨੂੰ ਕੀਤਾ ਯਾਦ Saheed Bhagat Singh Birthday : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ। Rule Change: ਆਧਾਰ ਕਾਰਡ ਤੋਂ ਲੈ ਕੇ ਸ਼ੇਅਰ ਤੱਕ.
..1 ਅਕਤੂਬਰ ਤੋਂ ਹੋਣ ਜਾ ਰਹੇ ਹਨ 6 ਵੱਡੇ ਬਦਲਾਅ, ਜੇਬ 'ਤੇ ਪੈ ਸਕਦਾ ਵੱਡਾ ਅਸਰAaj Ka Rashifal: मेष और मीन राशि वालों के लिए परेशानीभरा रह सकता है आज का दिनFriday Releases 27 September: थिएटर से लेकर OTT पर देखने के लिए 8 नई फ़िल्में और शो Saheed Bhagat Singh Birthday: ਦੁਨੀਆ ਭਰ ਵਿੱਚ ਅੱਜ ਸ਼ਹੀਦ ਭਗਤ ਸਿੰਘ ਦਾ ਜਨਮਦਿਨ ਮਨਾਇਆ ਜਾ ਰਿਹਾ ਹੈ। ਵਿਸ਼ਵ ਭਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀਆਂ ਵਧਾਈਆਂ ਦੇ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਪੋਸਟ ਕਰਦੇ ਹੋਏ ਲਿਖਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿਲੋਂ ਸਲਾਮ ਕਰਦਾ ਹਾਂ... ਉਨ੍ਹਾਂ ਦੀ ਮਹਾਨ ਕੁਰਬਾਨੀ ਅਤੇ ਉਨ੍ਹਾਂ ਦੁਆਰਾ ਦਰਸਾਏ ਆਦਰਸ਼ ਸਾਡੀਆ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੇ ਰਹਿਣਗੇ। ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 117ਵਾਂ ਜਨਮ ਦਿਨ ਮਨਾਉਣ ਲਈ ਖਟਕੜ ਕਲਾਂ ਵਿਖੇ 28 ਤੋਂ 29 ਸਤੰਬਰ ਤੱਕ ‘ਇਨਕਲਾਬ ਮਹਾਉਤਸਵ’ ਮਨਾਇਆ ਜਾਵੇਗਾ। ਇਸ ਦੌਰਾਨ ਸ਼ਹੀਦ ਭਗਤ ਸਿੰਘ ਨਾਲ ਸਬੰਧਤ ਨਾਟਕ ਪੇਸ਼ ਕੀਤੇ ਜਾਣਗੇ ਅਤੇ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲ ਵੀ ਲਗਾਏ ਜਾਣਗੇ। ਬੱਚਿਆਂ ਲਈ ਖਾਣ-ਪੀਣ ਦੇ ਸਟਾਲ ਅਤੇ ਝੂਲੇ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਪਿਤਾ ਕਿਸ਼ਨ ਸਿੰਘ ਦੇ ਘਰ ਮਾਤਾ ਵਿਦਿਆਵਤੀ ਦੀ ਕੁੱਖੋਂ ਹੋਇਆ। ਸ਼ਹੀਦ ਭਗਤ ਸਿੰਘ ਨੇ ਭਾਰਤ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਪਾਇਆ ਅਤੇ ਉਨ੍ਹਾਂ ਦੀ ਸੋਚ ਅੱਜ ਵੀ ਨੌਜਵਾਨਾਂ ਨੂੰ ਪ੍ਰੇਰਿਤ ਕਰ ਰਹੀ ਹੈ। ਉਹ ਭਾਰਤ ਦੇ ਪ੍ਰਮੁੱਖ ਆਜ਼ਾਦੀ ਸੰਗਰਾਮੀਏ ਸਨ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਮੈਂਬਰ ਬਣੇ। ਲਾਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡ ਕੇ ਭਗਤ ਸਿੰਘ ਕ੍ਰਾਂਤੀਕਾਰੀ ਸੰਗਠਨ ਨਾਲ ਜੁੜੇ। 1927 'ਚ ਕਾਕੋਰੀ ਰੇਲਗੱਡੀ ਡਾਕੇ ਮਾਮਲੇ 'ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ 'ਤੇ ਲਾਹੌਰ ਦੇ ਦੁਸਹਿਰਾ ਮੇਲੇ ਦੌਰਾਨ ਬੰਬ ਧਮਾਕਾ ਕਰਨ ਦਾ ਦੋਸ਼ ਵੀ ਮੜ੍ਹਿਆ ਗਿਆ। ਚੰਗੇ ਵਿਹਾਰ ਉਤੇ ਜ਼ਮਾਨਤ ਦੀ ਭਾਰੀ ਰਕਮ 60 ਹਜ਼ਾਰ ਰੁਪਏ 'ਤੇ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ। ਸਤੰਬਰ 1928 'ਚ ਭਗਤ ਸਿੰਘ ਨੇ ਆਜ਼ਾਦੀ ਲਈ ਸੰਘਰਸ਼ ਜਾਰੀ ਰੱਖਿਆ। ਭਗਤ ਸਿੰਘ ਨੇ ਭਾਰਤ ਦੀ ਆਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। ਇਸ ਦਾ ਉਦੇਸ਼ ਸੇਵਾ, ਤਿਆਗ ਅਤੇ ਪੀੜ ਸਹਿ ਸਕਣ ਵਾਲੇ ਨੌਜਵਾਨ ਤਿਆਰ ਕਰਨਾ ਸੀ। ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ। ਰਾਜਗੁਰੂ ਨਾਲ ਮਿਲ ਕੇ ਲਾਹੌਰ 'ਚ ਸਹਾਇਕ ਪੁਲਿਸ ਮੁਖੀ ਰਹੇ ਅੰਗਰੇਜ਼ ਅਧਿਕਾਰੀ ਜੇਪੀ ਸਾਂਡਰਸ ਨੂੰ ਮਾਰਿਆ। ਕ੍ਰਾਂਤੀਕਾਰੀ ਸਾਥੀ ਬਟੁਕੇਸ਼ਵਰ ਦੱਤ ਨਾਲ ਮਿਲ ਕੇ ਭਗਤ ਸਿੰਘ ਨੇ ਨਵੀਂ ਦਿੱਲੀ ਦੀ ਸੈਂਟਰਲ ਅਸੰਬਲੀ ਦੇ ਸਭਾ ਹਾਲ 'ਚ 8 ਅਪ੍ਰੈਲ, 1928 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਲਈ ਬੰਬ ਉਤੇ ਪਰਚੇ ਸੁੱਟੇ ਸਨ। ਬੰਬ ਸੁੱਟਣ ਤੋਂ ਬਾਅਦ ਉਥੇ ਹੀ ਦੋਵਾਂ ਨੇ ਆਪਣੀ ਗ੍ਰਿਫ਼ਤਾਰੀ ਦੇ ਦਿੱਤੀ। 23 ਮਾਰਚ 1931 ਨੂੰ ਭਗਤ ਸਿੰਘ ਨੂੰ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਨਾਲ ਫ਼ਾਂਸੀ ਦੇ ਦਿੱਤੀ ਗਈ ਸੀ।Punjab cabinetChandigarh Student SuicideLaw Students Protestਮੁੱਖ ਮੰਤਰੀ ਭਗਵੰਤ ਮਾਨ ਅਜੇ ਹਸਪਤਾਲ 'ਚ ਹੀ ਰਹਿਣਗੇ; ਫੋਰਟਿਸ ਹਸਪਤਾਲ ਨੇ ਜਾਣਕਾਰੀ ਕੀਤੀ ਸਾਂਝੀ12th FailPanchayat elections
Saheed Bhagat Singh Birthday Punjabi News
United States Latest News, United States Headlines
Similar News:You can also read news stories similar to this one that we have collected from other news sources.
Sukhbir Singh Badal: ਸੁਖਬੀਰ ਸਿੰਘ ਬਾਦਲ ਨੂੰ ਸਿੰਘ ਸਾਹਿਬਾਨਾਂ ਨੇ ਤਨਖਾਹੀਆ ਕਰਾਰ ਦਿੱਤਾSukhbir Singh Badal: ਜਥੇਦਾਰ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ ਆਪਣਾ ਜੁਆਬ ਦੇਣ ਦੇ ਹੁਕਮ ਦਿੱਤੇ ਹਨ।
Read more »
Chandigarh Protest: ਚੰਡੀਗੜ੍ਹ ਚ ਡਟੇ ਕਿਸਾਨਾਂ ਨੇ ਮੰਗਾਂ ਮੰਨਵਾ ਕੇ ਚੁੱਕਿਆ ਧਰਨਾ, ਪਾਏ ਘਰਾਂ ਨੂੰ ਚਾਲੇChandigarh Farmer Protest: ਭਾਰਤੀ ਕਿਸਾਨ ਏਕਤਾ ਉਗਰਾਹਾਂ ਦੇ ਮੁਖੀ ਜੋਗਿੰਦਰ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਨਵੀਂ ਖੇਤੀ ਨੀਤੀ ਦਾ ਖਰੜਾ 20 ਤਰੀਕ ਤੱਕ ਦੇਣ ਦਾ ਐਲਾਨ ਕੀਤਾ ਹੈ।
Read more »
Amritsar News: AISSF ਨੇ ਕਾਂਗਰਸ ਤੇ BJP ਆਗੂਆਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਭੇਜਿਆ ਸ਼ਿਕਾਇਤ ਪੱਤਰAmritsar News: ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੂੰ ਸ਼ਿਕਾਇਤ ਪੱਤਰ ਭੇਜਿਆ।
Read more »
Deepika Padukone: ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਦੇ ਘਰ ਬੇਟੀ ਨੇ ਲਿਆ ਜਨਮ, ਵੇਖੋ ਤਸਵੀਰਾਂDeepika Padukone And Ranveer Singh Become Parents : ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਦੇ ਘਰ ਬੇਟੀ ਨੇ ਜਨਮ ਲਿਆ ਹੈ। ਦੀਪਿਕਾ ਪਾਦੂਕੋਣ ਨੂੰ ਸ਼ਨੀਵਾਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਅਭਿਨੇਤਰੀ ਨੇ 28 ਫਰਵਰੀ ਨੂੰ ਆਪਣੀ ਗਰਭਵਤੀ ਹੋਣ ਦਾ ਐਲਾਨ ਕੀਤਾ ਸੀ।
Read more »
IND vs KOR: ਭਾਰਤ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫ਼ਾਈਨਲ ਵਿੱਚ, ਸੈਮੀਫਾਈਨਲ ਚ ਦੱਖਣੀ ਕੋਰੀਆ ਨੂੰ ਹਰਾਇਆIND vs KOR: ਅੱਜ 4-1 ਦੀ ਜਿੱਤ ਵਿੱਚ ਭਾਰਤ ਵੱਲੋਂ ਕਪਤਾਨ ਹਰਮਨਪ੍ਰੀਤ ਸਿੰਘ ਨੇ ਪੈਨਲਟੀ ਕਾਰਨਰ ਉੱਪਰ ਦੋ ਗੋਲ ਕੀਤੇ। ਜਰਮਨਪ੍ਰੀਤ ਸਿੰਘ ਤੇ ਉੱਤਮ ਸਿੰਘ ਨੇ ਇਕ-ਇਕ ਗੋਲ ਕੀਤਾ।
Read more »
Punjab CM OSD: CM ਭਗਵੰਤ ਮਾਨ ਨੇ ਆਪਣੇ OSD ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾਇਆPunjab CM OSD: CM ਭਗਵੰਤ ਮਾਨ ਨੇ ਆਪਣੇ OSD ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾਇਆ ਹੈ। ਦਰਅਸਲ ਓਂਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ।
Read more »
